canada, usa ukWorld

ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਪਛਾਣ 29 ਸਾਲਾ ਗਗਨਦੀਪ ਸਿੰਘ ਸੰਧੂ ਵਜੋਂ ਹੋਈ।

ਉਸ ਦੀ ਲਾਸ਼ ਪਾਰਕਿੰਗ ਵਿਚ ਖੜ੍ਹੀ ਇੱਕ ਗੱਡੀ ਵਿਚੋਂ ਬਰਾਮਦ ਹੋਈ। ਹਾਲਾਂਕਿ ਘਟਨਾ ਸਥਾਨ ਤੋਂ ਕੁਝ ਕਿਲੋਮੀਟਰ ਦੂਰ ਇੱਕ ਹੋਰ ਗੱਡੀ ਬਰਾਮਦ ਹੋਈ, ਜੋ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਸੜੀ ਪਈ ਸੀ।

ਪੁਲਿਸ ਨੇ ਮੁਢਲੀ ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ‘ਤੇ ਇਸ ਵਾਰਦਾਤ ਨੂੰ ਟਾਰਗੇਟਡ ਸ਼ੂਟਿੰਗ ਕਰਾਰ ਦਿੱਤਾ ਹੈ। ਦਰਅਸਲ, ਬੀਤੇ ਦਿਨੀਂ ਬਰਨਬੀ ਆਰਸੀਐਮਪੀ ਨੂੰ 16 ਸਤੰਬਰ ਨੂੰ ਸ਼ਾਮ 5 ਵਜ ਕੇ 7 ਮਿੰਟ ‘ਤੇ ਨੌਰਥ ਰੋਡ ਦੇ 3400 ਬਲਾਕ ਵਿਚ ਗੋਲੀਬਾਰੀ ਹੋਣ ਸਬੰਧੀ ਸੂਚਨਾ ਮਿਲੀ ਸੀ। ਇਸ ‘ਤੇ ਜਦੋਂ ਪੁਲਿਸ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਉੱਥੇ ਅੰਡਰਗਰਾਊਂਡ ਪਾਰਕਿੰਗ ਵਿਚ ਖੜ੍ਹੀ ਇੱਕ ਗੱਡੀ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ, ਜਿਸ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁੱਕੀ ਸੀ।

Back to top button