Punjab

ਪੰਜਾਬ ਭਰ ‘ਚ ਅੱਜ ਫਿਰ ਕਿਸਾਨਾਂ ਵਲੋਂ ਸੜਕਾਂ ਤੇ ਧਰਨੇ, 26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ

Farmers protested on roads again today across Punjab, roads blocked for an indefinite period from October 26

ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਵਿਰੋਧ ਵਿੱਚ ਅੱਜ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਜਿਸ ਦੇ ਚੱਲਦੇ ਅੱਜ ਕਿਸਾਨ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਾਰ ਘੰਟੇ ਲਈ ਸੂਬੇ ਭਰ ਦੀਆਂ ਮੰਡੀਆਂ ਦੇ ਆਸ-ਪਾਸ ਦੀਆਂ ਮੁੱਖ ਸੜਕਾਂ ਜਾਮ ਕਰਨਗੇ।

ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਬੀਤੇ ਦਿਨੀਂ ਕਿਹਾ ਸੀ ਕਿ ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲੈ ਲਿਆ ਗਿਆ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸੂਬਾ ਸਰਕਾਰ ਚਾਰ ਦਿਨਾਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ।

 

ਇਸ ਦੇ ਨਾਲ ਹੀ ਕਿਸਾਨ ਆਗੂ ਰਮਿੰਦਰ ਪਟਿਆਲਾ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਮੂਹ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਦਾ ਦੌਰਾ ਕਰਨ ‘ਤੇ ਕਾਲੇ ਝੰਡੇ ਦਿਖਾਏ ਜਾਣਗੇ।

26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ

ਸੰਯੁਕਤ ਕਿਸਾਨ ਮੋਰਚੇ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਦੇ ਖਿਲਾਫ ਹੋ ਗਈਆਂ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 26 ਅਕਤੂਬਰ ਨੂੰ ਮਾਝਾ-ਮਾਲਵਾ-ਦੁਆਬਾ ਖੇਤਰ ਵਿੱਚ ਹਾਈਵੇਅ ਜਾਮ ਕੀਤੇ ਜਾਣਗੇ। ਇਹ ਅੰਦੋਲਨ 26 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਮੰਗਾਂ ਪੂਰੀਆਂ ਹੋਣ ਤੱਕ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। 

Back to top button