
ਪੰਜਾਬ ਸਰਕਾਰ ਨੇ 28 ਦਸੰਬਰ, 2023 ਨੂੰ ਸ਼ਹੀਦੀ ਸਭਾ ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ‘ਚ ਦੱਸਿਆ ਗਿਆ ਹੈ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ 2023 (ਵੀਰਵਾਰ) ਨੂੰ ਬੰਦ ਰਹਿਣਗੇ।