
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਬਾਹਰੀ ਅਧਿਕਾਰ ਦਿੱਤੇ ਗਏ ਹਨ ਅਤੇ 2024 ਤੱਕ ਹਰ ਰਾਜ ਵਿੱਚ ਇੱਕ ਸ਼ਾਖਾ ਸਥਾਪਤ ਕੀਤੀ ਜਾਵੇਗੀ।
ਹਰਿਆਣਾ ਦੇ ਸੂਰਜਕੁੰਡ ਵਿੱਚ ਦੋ ਰੋਜ਼ਾ ਚਿੰਤਨ ਸ਼ਿਵਿਰ ਦੇ ਉਦਘਾਟਨੀ ਸੈਸ਼ਨ ਵਿੱਚ ਬੋਲਦਿਆਂ ਸ਼ਾਹ ਨੇ ਕਿਹਾ ਕਿ ਸਾਈਬਰ ਅਪਰਾਧ, ਨਸ਼ੀਲੇ ਪਦਾਰਥਾਂ, ਸਰਹੱਦ ਪਾਰ ਅੱਤਵਾਦ, ਦੇਸ਼ਧ੍ਰੋਹ ਅਤੇ ਅਜਿਹੇ ਹੋਰ ਅਪਰਾਧਾਂ ਨਾਲ ਨਜਿੱਠਣ ਲਈ ਇੱਕ ਸਾਂਝੀ ਯੋਜਨਾ ਬਣਾਈ ਜਾ ਰਹੀ ਹੈ।