
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਥੇ ਜਲੰਧਰ ਪੁਲਿਸ ਇਕ ਮਾਮਲੇ ‘ਚ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਪਹੁੰਚ ਸੀ। ਬਠਿੰਡਾ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਪੁਲਿਸ ਵਲੋਂ ਬਠਿੰਡਾ ਦੇ ਥਾਣਾ ਕੈਂਟ ‘ਚ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ ਗਿਆ।ਭਾਰੀ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵਲੋਂ ਲਾਰੈਂਸ ਨੂੰ ਨਿਆਂਇਕ ਹਿਰਾਸਤ ਲਈ ਬਠਿੰਡਾ ਜੇਲ੍ਹ ਵਿਚ ਭੇਜ ਦਿੱਤਾ।