
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਕਮੇਟੀ ਵਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਪ੍ਰਧਾਨ ਐਚ ਐਸ ਧਾਮੀ ਨੇ ਦੱਸਿਆ ਕੇ ਐਸ ਜੀ ਪੀ ਸੀ ਦੇ ਵੱਲੋਂ ਗੁਰਬਾਣੀ ਪ੍ਰਸਾਰਨ ਦੇ ਲਈ ਆਪਣਾ ਯੂ. ਟਿਊਬ ਚੈਨਲ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 24 ਜੁਲਾਈ ਤੋਂ ਐਸ.ਜੀ.ਪੀ.ਸੀ. ਵੱਲੋਂ ਆਪਣਾ ਯੂ. ਟਿਊਬ ਚੈਨਲ ਸ਼ੁਰੂ ਕੀਤਾ ਜਾਵੇਗਾ। ਜਿਸ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਬਾਰੇ ਵੀ ਲਾਇਸੈਂਸ ਪ੍ਰਾਪਤ ਕਰਨ ਸੰਬੰਧੀ ਲੋੜੀਂਦੀ ਪ੍ਰਕਿਰਿਆ ਵੀ ਆਰੰਭ ਕੀਤੀ ਜਾ ਰਹੀ ਹੈ।