
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਸੁਖਬੀਰ ਬਾਦਲ ਤੇ ਪਰਿਵਾਰਕ ਮੈਂਬਰ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਹੁੰਚ ਗਏ ਹਨ। ਸੁਖਬੀਰ ਬਾਦਲ ਤੇ ਪਰਿਵਾਰਕ ਮੈਂਬਰ ਮੈਂਬਰਾਂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ।