IndiaPunjab

ਪੰਜਾਬ ਪੁਲਸ ਸਭ ਤੋਂ ਲੰਬਾ ਕਾਂਸਟੇਬਲ ਕਰੋੜ੍ਹਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਜਗਦੀਪ ਸਿੰਘ ਉਰਫ ਦੀਪ ਸਿੰਘ ਜੋ ਕਿ ਪੰਜਾਬ ਪੁਲਸ ‘ਚ 7.6 ਫੁੱਟ ਲੰਬਾ ਕਾਂਸਟੇਬਲ ਸੀ, ਨੂੰ ਪੁਲਿਸ ਨੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਪੰਜਾਬ ਦੇ ਤਰਨਤਾਰਨ ਤੋਂ ਹੋਈ ਹੈ। ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਸ ਨੇ ਗਤਕਾ ਖੇਡ ਦਾ ਪ੍ਰਦਰਸ਼ਨ ਕੀਤਾ ਸੀ। ਫਿਲਹਾਲ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਚੁੱਕਿਆ ਹੈ।

ਦਰਅਸਲ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਸ ਨੇ ਤਰਨਤਾਰਨ ‘ਚ ਗੁਪਤ ਆਪ੍ਰੇਸ਼ਨ ਸ਼ੁਰੂ ਕੀਤਾ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲੀਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

ਦੀਪ ਸਿੰਘ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ ‘ਤੇ ਰਹਿ ਚੁੱਕੇ ਹਨ। ਪਰ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਹ ਪੰਜਾਬ ‘ਚ ਕਾਫੀ ਮਸ਼ਹੂਰ ਸੀ। ਕੁਝ ਸਮੇਂ ਬਾਅਦ ਉਸ ਨੇ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ।

Related Articles

Back to top button