
ਦੇਰ ਰਾਤ ਬਠਿੰਡਾ ਪੁਲਿਸ ਵੱਲੋਂ ਏਮਜ ਹਸਪਤਾਲ ਦੇ ਡਾਕਟਰ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਰੋਸ ਵਜੋਂ ਡਾਕਟਰਾਂ ਵੱਲੋਂ ਏਮਜ ਹਸਪਤਾਲ ਦਾ ਮੁੱਖ ਗੇਟ ਬੰਦ ਕਰਕੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਤੇ ਪੁਲਿਸ ਵਿਚਾਲੇ ਬੀਤੀ ਰਾਤ ਝੜਪ ਹੋਈ ਹੈ। ਇਸ ਦੇ ਚੱਲਦੇ ਡਾਕਟਰ ਉੱਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ। ਡਾਕਟਰ ਉੱਤੇ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਜੋਂ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਵੀ ਇਸ ਪ੍ਰਕਾਸ਼ਨ ਦਾ ਸਮਰਥਨ ਕਰਦੇ ਹੋਏ ਆਪਣੀਆਂ ਸੇਵਾਵਾਂ ਠੱਪ ਕਰ ਦਿੱਤੀਆਂ।
ਇਲਾਜ ਲਈ ਆਏ ਮਰੀਜ਼ਾਂ ਨੂੰ ਵੱਡੀਆਂ ਦਿੱਕਤਾ ਦਾ ਸਾਹਮਣਾ ਕਰਨਾ ਪਿਆ। ਏਮਜ ਹਸਪਤਾਲ ਦਾ ਮੁੱਖ ਗੇਟ ਬੰਦ ਹੋਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਮੁੱਖ ਗੇਟ ਬੰਦ ਹੋਣ ਕਾਰਨ, ਮਰੀਜ਼ ਨੂੰ ਨਾ ਤਾਂ ਖਾਣ-ਪੀਣ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ, ਨਾ ਹੀ ਹਾਲ ਪੁੱਛਣ ਜਾ ਹੋ ਰਿਹਾ ਹੈ। ਨਾ ਹੀ ਦਵਾਈਆਂ ਅੰਦਰ ਲੈ ਕੇ ਜਾ ਸਕਦੇ ਹਨ ਜਿਸ ਕਾਰਨ ਮਰੀਜ਼ਾਂ ਨੂੰ ਇਕੱਲੇ ਹੀ ਹਸਪਤਾਲ ਵਿੱਚ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।