
ਲੋਕ ਸਭਾ ਚੋਣਾਂ ਵਿਚ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਤੇ ਬੂਥ ਲਗਾਉਣ ਲਈ ਪੈਸੇ ਦੇਣ ਦੀ ਫੋਟੋ ਵਾਇਰਲ ਹੋਣ ‘ਤੇ ਸ਼ਾਹਕੋਟ ਪੁਲਿਸ ਨੇ ਭਾਰਤੀ ਜਨਤਾ ਪਾਰਟੀ ਦੇ ਸਟੇਟ ਕਮੇਟੀ ਮੈਂਬਰ ਸੁਦਰਸ਼ਨ ਸੋਬਤੀ ਅਤੇ ਸਰਵਣ ਸਿੰਘ ਜੱਜ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਸੰਦੀਪ ਕੁਮਾਰ ਵਲੋਂ ਦਿੱਤੀ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।