PunjabReligious

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਭਾਰਤ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਵੱਡਾ ਤੋਹਫਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਭਾਰਤ ਸਰਕਾਰ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਬਣਾਏ ਗਏ ਕਰਤਾਰਪੁਰ ਸਾਹਿਬ ਕਾਰੀਡੋਰ ‘ਤੇ ਸਿਰਫ 50 ਰੁਪਏ ਦੀ ਟਿਕਟ ਲੈ ਕੇ ਜਾਣ ਦੀ ਸਹੂਲਤ ਦਿੱਤੀ ਹੈ।

ਲੈਂਡ ਪੋਰਟ ਅਥਾਰਟੀ ਦੇ ਡਾਇਰੈਕਟਰ ਟਿੱਕਾ ਰਾਮ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਟਰਮੀਨਲ ਨੂੰ ਸਾਰੇ ਤੀਰਥ ਯਾਤਰੀਆਂ ਲਈ ਸਿਰਫ 50 ਰੁਪਏ ਦੇ ਮਾਮੂਲੀ ਟਿਕਟ ‘ਤੇ ਦਰਸ਼ਨ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਧਾਲੂ ਸਿਰਫ 50 ਰੁਪਏ ਦਾ ਟਿਕਟ ਫੀਸ ਦੇ ਕੇ ਇਸ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।

Back to top button