
ਰਾਜਸਥਾਨ ਦੇ ਝਾਲਾਵਾੜ ਦੇ ਅਕਲੇਰ ਨੇੜੇ ਪੰਜੋਲਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵਿਆਹ ਸਮਾਗਮ ਤੋਂ ਪਰਤ ਰਹੇ ਲੋਕਾਂ ਨੂੰ ਲੈ ਕੇ ਜਾ ਰਹੀ ਵੈਨ ਦੇ ਟਰੱਕ ਨਾਲ ਟਕਰਾ ਜਾਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।