politicalPunjab

ਨਵਜੋਤ ਸਿੱਧੂ ਨੂੰ ਅਦਾਲਤ ‘ਚ ਪੇਸ਼ ਨਾ ਕਰਨ ਖ਼ਿਲਾਫ਼ ਹੁਣ ਜੇਲ੍ਹ ਸੁਪਰੀਡੈਂਟ ਖ਼ਿਲਾਫ਼ ਵਰੰਟ ਜਾਰੀ

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਕੀਤੇ ਕੇਸ ਦੇ ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਕੋਰਟ ਵਿੱਚ ਪੇਸ਼ ਨਾ ਕੀਤੇ ਜਾਣ ਦੇ ਮਾਮਲੇ ‘ਚ ਪਟਿਆਲਾ ਜੇਲ੍ਹ ਦੇ ਸੁਪਰੀਡੈਂਟ ਖਿਲਾਫ ਅਦਾਲਤ ਵੱਲੋਂ ਜ਼ਮਾਨਤੀ ਵਰੰਟ ਜਾਰੀ ਕੀਤੇ ਗਏ ਹਨ।

ਇਹ ਵਰੰਟ ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਸੁਮੀਤ ਮੱਕੜ ਵੱਲੋਂ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿੱਚ ਨਵਜੋਤ ਸਿੱਧੂ ਵੱਲੋਂ ਆਪਣੀ ਅਰਜ਼ੀ ਹੁਣ ਹਾਈਕੋਰਟ ਵਿੱਚ ਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਿੱਧੂ ਦੇ ਵਕੀਲ ਨੇ ਫੋਨ ਤੇ ਪੁਸ਼ਟੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਆਪਣਾ ਫੈਸਲਾ ਪਹਿਲਾਂ ਹੀ ਸੁਣਾ ਚੁੱਕੀ ਹੈ ਤੇ ਅਸੀਂ ਹੁਣ ਇਸ ਮਾਮਲੇ ਵਿੱਚ ਰਾਹਤ ਲਈ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕਰਨਗੇ। ਸਿੱਧੂ ਦੇ ਇਸ ਕੇਸ ਵਿੱਚ ਗਵਾਹੀ ਸਰੀਰਕ ਤੌਰ ਤੇ ਨਾ ਪਹੁੰਚ ਕੇ ਵੀਡੀਓ ਕਾਨਫਰੰਸ ਰਾਹੀਂ ਦੇਣ ਦੀ ਅਦਾਲਤ ਅੱਗੇ ਅਰਜ਼ੀ ਲਾਈ ਸੀ। ਇਸ ਨੂੰ 19 ਸਤੰਬਰ ਅਦਾਲਤ ਨੇ ਰੱਦ ਕਰ ਦਿੱਤਾ ਸੀ।

Back to top button