Punjab

ਮਾਸ਼ੂਕ ਨੂੰ ਮਿਲਣ ਗਏ ਆਸ਼ਕ ਨੂੰ ਕੁੜੀ ਦੇ ਘਰਦਿਆਂ ਨੇ ਮਾਰ ਕੇ ਬੂਹੇ ਮੂਹਰੇ ਸੁੱਟਿਆ

ਥਾਣਾ ਬਾਘਾਪੁਰਾਣਾ ਅਧੀਨ ਆਪਣੀ ਪ੍ਰੇਮਿਕਾ ਦੇ ਘਰ ਉਸ ਨੂੰ ਮਿਲਣ ਲਈ ਪੁੱਜੇ ਨੌਜਵਾਨ ਦੀ ਲਾਸ਼ ਪ੍ਰੇਮਿਕਾ ਦੇ ਘਰ ਦੇ ਬਾਹਰੋਂ ਮਿਲੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ ਗਿਆ, ਥਾਣਾ ਬਾਘਾਪੁਰਾਣਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਥੁਰਾਦਾਸ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਵਰਿੰਦਰ ਸ਼ਰਮਾ ਪੁੱਤਰ ਚਰਨਜੀਤ ਸਿੰਘ ਬੁੱਧਵਾਰ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਪਿੰਡ ਮਾੜੀ ਮੁਸਤਫਾ ਪਹੁੰਚਿਆ ਸੀ। ਵੀਰਵਾਰ ਸਵੇਰੇ ਉਸ ਦੀ ਲਾਸ਼ ਉਸ ਦੀ ਪ੍ਰੇਮਿਕਾ ਦੇ ਘਰ ਦੇ ਬਾਹਰ ਪਈ ਮਿਲੀ।

ਬਾਘਾਪੁਰਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Leave a Reply

Your email address will not be published.

Back to top button