Jalandhar

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ, ਤਿਕੌਣਾ ਫੱਸਵਾਂ ਮੁਕਾਬਲਾ,15 ਉਮੀਦਵਾਰ ਮੈਦਾਨ ‘ਚ, ਨਤੀਜੇ 13 ਜੁਲਾਈ ਨੂੰ

Voting has started for Jalandhar by-election, 15 candidates are in the field, results on July 13

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਪੱਛਮੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਗਾ ਦਿੱਤਾ ਹੈ ਸੀਟ ਜਿੱਤਣ ਲਈ, ਪਰ ਜਲੰਧਰ ਪੱਛਮੀ ਦੇ ਵੋਟਰ ਅੱਜ ਤੈਅ ਕਰ ਦੇਣਗੇ ਕਿ ਉਹਨਾਂ ਨੇ ਕਿਹੜੀ ਪਾਰਟੀ ਨੂੰ ਚੁਣਨਾ ਹੈ। ਇਸ  ਚੋਣਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

 ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਇਹ ਜ਼ਿਮਨੀ ਚੋਣ ਇਸ ਹਲਕੇ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਹੈ। ਸ਼ੀਤਲ ਅੰਗੁਰਾਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਇਸ ਤੋਂ ਬਾਅਦ ਉਹਨਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ। 

 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕੁੱਲ 171963 ਵੋਟਰਾਂ, ਜਿਨ੍ਹਾਂ ਵਿੱਚ 89629 ਪੁਰਸ਼, 82326 ਮਹਿਲਾ ਅਤੇ 08 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਦਾ ਵਧੀਆ ਤਜਰਬਾ ਦੇਣ ਲਈ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ।

Back to top button