
ਟਿਆਲਾ ਦੇ ਸਮਾਣਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿਚ ਵੈਨ ਡਰਾਈਵਰ ਸਣੇ 7 ਬੱਚਿਆਂ ਦੀ ਮੌਤ ਹੋ ਗਈ ਹੈ।

ਜਾਣਕਾਰੀ ਮਿਲੀ ਹੈ ਕਿ ਛੁੱਟੀ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸਕੂਲ ਵੈਨ ਦੀ ਟਿੱਪਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਡਰਾਈਵਰ ਨੇ ਵੀ ਦਮ ਤੋੜ ਦਿੱਤਾ।