
ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ‘ਤੇ ਦੋ ਬੱਸਾਂ ਦੀ ਜ਼ਬਰਦਸਤ ਟੱਕਰ ਹੋ ਗਈ। ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 20 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅੱਧਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਘਟਨਾ ਤੋਂ ਬਾਅਦ ਹਫੜਾ-ਦਫੜੀ ਮੱਚ ਗਈ, ਜ਼ਖਮੀਆਂ ਦੀਆਂ ਚੀਕਾਂ ਸੁਣ ਕੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ।