Punjab

ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਪੁਲਿਸ ਦਾ DSP ਗ੍ਰਿਫਤਾਰ

ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ DSP ਸੁਰਿੰਦਰਪਾਲ ਬਾਂਸਲ ਨੂੰ ਪੁਲਿਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ।

ਡੀਐਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਵਿਭਾਗ ਦੇ ਐਸਪੀ-ਡੀ ਰਣਧੀਰ ਕੁਮਾਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ। ਜਿਸ ‘ਚ ਖੁਲਾਸਾ ਹੋਇਆ ਸੀ ਕਿ ਬਾਂਸਲ ਨੇ ਸਾਬਕਾ ਸਰਪੰਚ ਗੁਰਮੇਜ ਸਿੰਘ ਤੋਂ ਗੂਗਲ ਪੇਅ ਰਾਹੀਂ ਆਪਣੇ ਖਾਤੇ ‘ਚ ਕਰੀਬ 5 ਲੱਖ ਰੁਪਏ ਲਏ ਸਨ।

Back to top button