ChandigarhAmritsarFaridkotIndiaJalandharKhannaLudhianaMohalipoliticalPunjab

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਪੁਲਿਸ ਨੇ ਕੀਤਾ ਅਰੈਸਟ?

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਪੁਲਿਸ ਨੇ ਕੀਤਾ ਅਰੈਸਟ?

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਪੁਲਿਸ ਨੇ ਕੀਤਾ ਘਰ ਵਿੱਚ ਨਜ਼ਰਬੰਦ!

 

ਪਟਿਆਲਾ ਦੇ ਸ਼ੰਭੂ ਥਾਣੇ ਦੀ ਘੇਰਾਬੰਦੀ ਤੋਂ ਪਹਿਲਾਂ, ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਸੋਮਵਾਰ ਸਵੇਰੇ 4 ਵਜੇ ਉਸਦੇ ਫਰੀਦਕੋਟ ਸਥਿਤ ਘਰ ਪਹੁੰਚੇ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ 6 ਮਈ ਨੂੰ ਸ਼ੰਭੂ ਥਾਣੇ ਦੇ ਬਾਹਰ ਧਰਨਾ ਦੇਣ ਦਾ ਸੱਦਾ ਦਿੱਤਾ ਹੈ।

 

ਡੱਲੇਵਾਲ ਨੇ ਖੁਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ। ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਜ਼ਬਰਦਸਤੀ ਦਬਾਇਆ ਅਤੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਹਿਰਾਸਤ ਵਿੱਚ ਲਿਆ ਗਿਆ ।

 

ਤੁਹਾਨੂੰ ਦੱਸ ਦੇਈਏ ਕਿ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਮੋਰਚੇ ਨੂੰ ਖਤਮ ਕਰਦੇ ਸਮੇਂ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਮਾਨ ਚੋਰੀ ਹੋ ਗਿਆ ਸੀ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ, ਪਰ ਜ਼ਿਆਦਾਤਰ ਕਿਸਾਨਾਂ ਨੂੰ ਅਜੇ ਤੱਕ ਆਪਣਾ ਸਮਾਨ ਵਾਪਸ ਨਹੀਂ ਮਿਲਿਆ। ਇਸ ਮੁੱਦੇ ‘ਤੇ ਕਿਸਾਨ ਮੋਰਚਾ ਨੇ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।

 

 

Back to top button