
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੌਮੀ ਹਾਈਵੇਅ ਅਥਾਰਟੀ (ਐੱਨਐੱਚਏਆਈ) ਦੇ ਇੱਕ ਚੀਫ ਜਨਰਲ ਮੈਨੇਜਰ ਨੂੰ 5 ਲੱਖ ਰੁਪੲੇ ਦੀ ਕਥਿਤ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਨਾ ਦੇ ਖੇਤਰੀ ਦਫ਼ਤਰ ਵਿੱਚ ਤਾਇਨਾਤ ਸਦਰੇ ਆਲਮ ਨੂੰ ਇੱਕ ਪ੍ਰਾਈਵੇਟ ਕੰਪਨੀ ਦੇ ਦੋ ਮੁਲਾਜ਼ਮਾਂ ਤੋਂ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ।
ਅਧਿਕਾਰੀਆਂ ਮੁਤਾਬਕ ਉਸ ਦੇ ਟਿਕਾਣਿਆਂ ਦੀ ਤਲਾਸ਼ੀ ਲੈਣ ‘ਤੇ 60 ਲੱਖ ਰੁਪਏ ਨਕਦੀ ਵੀ ਬਰਾਮਦ ਹੋਈ ਹੈ।