India

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਭੁੱਲਰ ਦੀ ਛੁੱਟੀ, ਹਰਮਨਬੀਰ Gill ਨੂੰ ਕੀਤਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ

Big reshuffle: Harmanbir Gill appointed as new Police Commissioner of Amritsar in place of Hagurpreet Bhullar

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ਵਿੱਚ ਤਬਦੀਲੀ ਕੀਤੀ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ IPS ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਸਰਕਾਰੀ ਹੁਕਮਾਂ ਮੁਤਾਬਕ ਹਰਮਨਬੀਰ ਸਿੰਘ ਆਪਣੇ ਮੌਜੂਦਾ ਅਹੁਦੇ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ‘ਤੇ ਵੀ ਬਰਕਰਾਰ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਮਿਸ਼ਨਰ ਆਫ ਪੁਲਿਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।ਕੱਲ੍ਹ ਹੀ ਕਮਿਸ਼ਨਰ ਨੇ ਦਿੱਲੀ ਵਿੱਚ ਜੰਤਰ-ਮੰਤਰ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਬਾਰੇ ਖ਼ਬਰਾਂ ਉਤੇ ਸਪੱਸ਼ਟੀਕਰਨ ਜਾਰੀ ਕੀਤਾ ਸੀ, ਅਜਿਹੇ ਵਿਚ ਚਰਚਾ ਸ਼ੁਰੂ ਹੋ ਗਈ ਹੈ ਕਿ ਕਮਿਸ਼ਨਰ ‘ਤੇ ਇਸ ਮਾਮਲੇ ਕਾਰਨ ਐਕਸ਼ਨ ਹੋਇਆ ਹੈ। ਭਾਜਪਾ ਆਗੂ ਰਵਨੀਤ ਬਿੱਟੂ ਨੇ ਟਵੀਟ ਕਰਕੇ ਅਜਿਹੇ ਦੋਸ਼ ਲਾਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤਬਾਦਲੇ ਦਾ ਸਮਾਂ ਕਈ ਤਰ੍ਹਾਂ ਦੇ ਸ਼ੱਕ ਪੈਦਾ ਕਰਦਾ ਹੈ।

Back to top button