PoliticsPunjab

ਜਲੰਧਰ ‘ਚ ਸੇਫ਼ ਸਿਟੀ ਪ੍ਰੋਜੈਕਟ ਦਾ ਪਹਿਲਾ ਪੜਾਅ ਸ਼ੁਰੂ, 17 ਨੋ ਟੋਲਰੈਂਸ ਜ਼ੋਨ ਬਣਾਏ ਗਏ- ਪੁਲਿਸ ਕਮਿਸ਼ਨਰੇਟ

The first phase of the Safe City project has started in Jalandhar, 17 no tolerance zones have been created - Police Commissionerate

ਜਲੰਧਰ ਵਿੱਚ ਅਪਰਾਧ ਨਾਲ ਨਜਿੱਠਣ ਅਤੇ ਲੋਕਾਂ ਦੀ ਸਹੂਲਤ ਲਈ ਕਮਿਸ਼ਨਰੇਟ ਪੁਲਿਸ ਨੇ ਸੇਫ਼ ਸਿਟੀ ਪ੍ਰੋਜੈਕਟ ਦਾ ਪਹਿਲਾ ਪੜਾਅ ਸ਼ੁਰੂ ਕੀਤਾ ਹੈ। ਪੁਲਿਸ ਕਮਿਸ਼ਨਰੇਟ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅਪਰਾਧ, ਵਾਹਨਾਂ ਦੀ ਆਵਾਜਾਈ ਅਤੇ ਪੈਦਲ ਚੱਲਣ ਵਾਲਿਆਂ ਦੀ ਵਿਸਤ੍ਰਿਤ ਮੈਪਿੰਗ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਟ੍ਰੈਫਿਕ ਦੇ ਪ੍ਰਬੰਧਨ, ਆਉਣ-ਜਾਣ ਦੇ ਸਮੇਂ ਵਿੱਚ ਸੁਧਾਰ ਕਰਨ ਅਤੇ ਛੋਟੇ ਅਪਰਾਧਾਂ ਨੂੰ ਰੋਕਣ ਲਈ ਸ਼ਹਿਰ ਵਿੱਚ 17 ਨੋ ਟਾਲਰੈਂਸ ਜ਼ੋਨ, 21 ਪੈਦਲ ਚੱਲਣ ਵਾਲੇ ਜ਼ੋਨ ਅਤੇ ਚਾਰ ਵਨ-ਵੇ ਲੇਨਾਂ ਦੀ ਪਛਾਣ ਕੀਤੀ ਗਈ ਹੈ। ਟ੍ਰੈਫਿਕ ਪੁਲਿਸ ਅਤੇ PCR ਨੂੰ ਏਕੀਕ੍ਰਿਤ ਕੀਤਾ ਗਿਆ ਹੈ ਅਤੇ ਦੋਵਾਂ ਵਿੰਗਾਂ ਦੀ ਮੈਨਪਾਵਰ 250 ਅਤੇ PCR ਦੇ ਵਾਹਨਾਂ ਦੀ ਗਿਣਤੀ 30 ਪ੍ਰਤੀਸ਼ਤ ਤੱਕ ਵਧਾ ਦਿੱਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ 44 ਟ੍ਰੈਫਿਕ ਪੁਆਇੰਟਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ PCR ਹਾਲਟ ਪੁਆਇੰਟਾਂ ‘ਤੇ ਮੁੜ ਕੰਮ ਕਰਕੇ ਨਵੇਂ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਟਰੈਫਿਕ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਸ਼ਹਿਰ ਵਿੱਚ ਖਾਸ ਕਰਕੇ ਐਮਰਜੈਂਸੀ ਸੇਵਾਵਾਂ ਲਈ ਸਫ਼ਰ ਦੇ ਸਮੇਂ ਵਿੱਚ ਕਮੀ ਆਵੇਗੀ। ਸੀਪੀ ਨੇ ਕਿਹਾ ਕਿ ਸੇਫ਼ ਸਿਟੀ ਪ੍ਰੋਜੈਕਟ ਨੂੰ ਪੰਜ ਪੜਾਵਾਂ ਵਿੱਚ ਕਵਰ ਕੀਤਾ ਜਾਵੇਗਾ ਅਤੇ ਸ਼ੁਰੂਆਤੀ ਪੜਾਅ ਫੇਜ਼-1 ਦੀ ਸ਼ੁਰੂਆਤ ਕੀਤੀ ਗਈ ਹੈ।

 

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਭੀੜ-ਭੜੱਕੇ ਨੂੰ ਘੱਟ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿਸ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਵੱਡੀ ਮੁਹਿੰਮ ਚਲਾਈ ਜਾਵੇਗੀ ਅਤੇ ਜਿਸ ਵਿੱਚ ਸੜਕਾਂ ਕਿਨਾਰੇ ਲੱਗੇ ਸਟਾਲ, ਕਬਜ਼ਿਆਂ ਅਤੇ ਅਣ-ਅਧਿਕਾਰਤ ਪਾਰਕਿੰਗਾਂ ਨੂੰ ਹਟਾਉਣਾ ਸ਼ਾਮਲ ਹੈ।

ਸੀਪੀ ਨੇ ਇਨ੍ਹਾਂ ਜ਼ੋਨਾਂ ਲਈ ਪੁਲਿਸ ਅਧਿਕਾਰੀ ਇੰਚਾਰਜ ਨਿਯੁਕਤ ਕੀਤੇ ਹਨ ਜੋ ਟ੍ਰੈਫਿਕ ਦੇ ਸੁਚਾਰੂ ਪ੍ਰਵਾਹ ਅਤੇ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ

Back to top button