
ਜਲੰਧਰ ਦੇ ਇਕ ਮਸ਼ਹੂਰ ਜੋੜੇ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫ਼ਰਜ਼ੀ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵੀਡੀਓ ਬਾਰੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕੀ ਸਫਾਈ ਦਿੱਤੀ ਹੈ ਤੁਹਾਨੂੰ ਸੁਣਾਉਂਦੇ ਹਾਂ।
ਬੁੱਧਵਾਰ ਦੇਰ ਸ਼ਾਮ ਮੁਲਜ਼ਮ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵੀਡੀਓ ਦੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੀੜਤਾ ਨੇ ਇਸ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਹੈ।