
ਬੀ.ਡੀ.ਪੀ.ਓਜ਼ ਨੂੰ ਪੈਨਸ਼ਨ ਸਬੰਧੀ ਪੈਂਡਿੰਗ ਏ.ਪੀ.ਆਰਜ਼ 18 ਅਕਤੂਬਰ ਤੋਂ ਪਹਿਲਾਂ-ਪਹਿਲਾਂ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ
ਜਲੰਧਰ, ਐਚ ਐਸ ਚਾਵਲਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡਾਂ ਦੀਆਂ ਪੰਚਾਇਤਾਂ ਵੱਲ ਪੈਨਸ਼ਨ ਸਬੰਧੀ ਬਕਾਇਆ ਏ.ਪੀ.ਆਰਜ਼ 18 ਅਕਤੂਬਰ ਤੋਂ ਪਹਿਲਾਂ-ਪਹਿਲਾਂ ਜਮ੍ਹਾ ਕਰਾਉਣ ਦੀਆਂ ਹਦਾਇਤਾਂ ਦਿੱਤੀਆਂ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਚਾਇਤਾਂ ਵੱਲ ਪੈਨਸ਼ਨ ਸਕੀਮ ਸਬੰਧੀ ਬਕਾਇਆ ਏ.ਪੀ.ਆਰਜ਼ ਦੀ ਸਮੀਖਿਆ ਕਰਦਿਆਂ ਬੀ.ਡੀ.ਪੀ.ਓਜ਼ ਨੂੰ ਕਿਹਾ ਕਿ ਇਸ ਕੰਮ ਨੂੰ ਪਹਿਲੀ ਤਰਜੀਹ ਦਿੰਦਿਆਂ ਰਹਿੰਦੀਆਂ ਏ.ਪੀ.ਆਰਜ਼ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਖੇ ਨਿਰਧਾਰਿਤ ਮਿਤੀ ਤੋਂ ਪਹਿਲਾਂ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਪੰਚਾਇਤਾਂ ਵੱਲ ਏ.ਪੀ.ਆਰਜ਼ ਪੈਂਡਿੰਗ ਹਨ, ਉਨ੍ਹਾਂ ਦੇ ਸਰਪੰਚਾਂ ਨਾਲ ਸਬੰਧਤ ਪੰਚਾਇਤ ਸਕੱਤਰਾਂ ਰਾਹੀਂ ਤਾਲਮੇਲ ਕੀਤਾ ਜਾਵੇ ਤਾਂ ਜੋ ਬਕਾਇਆ ਏ.ਪੀ.ਆਰਜ਼ ਸਮੇਂ ਸਿਰ ਜਮ੍ਹਾ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਇਹ ਵੀ ਜੇਕਰ ਕਿਸੇ ਪੰਚਾਇਤ ਦੇ ਖਾਤੇ ਵਿੱਚ ਪੈਨਸ਼ਨਾਂ ਦੀ ਰਾਸ਼ੀ ਪਈ ਹੈ ਤਾਂ ਉਕਤ ਰਕਮ ਵਿਆਜ ਸਮੇਤ ਵਾਪਸ ਕਰਵਾਉਣ ਉਪਰੰਤ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਬੀ.ਡੀ.ਪੀ.ਓਜ਼ ਆਦਿ ਮੌਜੂਦ ਸਨ।