IndiaPunjab

ਸੀਨੀਅਰ ਜੱਜ ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ

Senior Judge Gurmeet Singh Sandhawalia became the Acting Chief Justice of the Punjab-Haryana High Court

ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ। ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।

ਇਸ ਦੇ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਭ ਤੋਂ ਸੀਨੀਅਰ ਜੱਜ ਜੀਐਸ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਸੰਧਾਵਾਲੀਆ ਇਕ ਕਾਨੂੰਨੀ ਪਰਿਵਾਰ ਤੋਂ ਹਨ। ਉਨ੍ਹਾਂ ਦੇ ਪਿਤਾ 1978 ਤੋਂ 1983 ਤੱਕ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈਕੋਰਟ ਦੇ ਮੁੱਖ ਜੱਜ ਰਹਿ ਚੁੱਕੇ ਹਨ। 1 ਨਵੰਬਰ 1965 ਨੂੰ ਜਨਮੇ ਗੁਰਮੀਤ ਸਿੰਘ ਸੰਧਾਵਾਲੀਆ ਨੇ 1986 ਵਿਚ ਡੀਏਵੀ ਕਾਲਜ, ਚੰਡੀਗੜ੍ਹ ਤੋਂ ਬੀਏ (ਆਨਰਸ) ਕੀਤਾ। 1989 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐੱਲਐੱਲਬੀ ਕੀਤਾ ਇਸ ਦੇ ਬਾਅਦ ਬਾਅਦ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਵਿਚ ਇਕ ਵਕੀਲ ਵਜੋਂ ਵੀ ਕੰਮ ਕੀਤਾ।ਇਸੇ

Related Articles

Back to top button