
ਇੱਕੋ ਪਰਿਵਾਰ ਦੇ 4 ਜੀਆਂ ਦੇ ਕਤਲ ਦੀ ਘਟਨਾ ਨੇ ਕੈਲੀਫੋਰਨੀਆ ਸੂਬੇ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਨੇ। ਇਸ ਤੋਂ ਪਹਿਲਾਂ ਵੀ ਇਹ ਭਾਈਚਾਰਾ ਅਮਰੀਕਾ ਦੇ ਇਸ ਸੂਬੇ ਵਿੱਚ ਇਹੋ ਜਿਹੇ ਸੰਤਾਪ ਭੋਗ ਚੁੱਕਾ ਹੈ।
ਪਿਛਲੇ ਲੰਬੇ ਸਮੇਂ ਤੋਂ ਇਹੋ ਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਨੇ, ਜਿਨ੍ਹਾਂ ਵਿੱਚ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ, ਬਜ਼ੁਰਗ ਜਾਂ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਦੀ ਜਾਨ ਚਲੀ ਗਈ। ਸੋ ਹੁਣ ਕੈਲੀਫੋਰਨੀਆ ਵਿੱਚ ਪੰਜਾਬੀ ਭਾਈਚਾਰੇ ਦੀ ਸੁਰੱਖਿਆ ਦਾ ਮੁੱਦਾ ਗਰਮਾਅ ਗਿਐ।