Jalandhar

ਜਲੰਧਰ ‘ਚ ਮੈਡੀਕਲ ਸਟੋਰ ‘ਤੇ ਅੰਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ

Indiscriminate firing at medical store in Jalandhar, atmosphere of terror

Indiscriminate firing at medical store in Jalandhar, atmosphere of terror

ਜਲੰਧਰ ਦੇ ਮਕਸੂਦਾਂ ਖੇਤਰ ਵਿੱਚ ਦੇਰ ਰਾਤ ਉਸ ਸਮੇਂ ਤਰਥੱਲੀ ਮਚ ਗਈ ਜਦੋਂ ਇੱਕ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ ਗਈ। ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।  ਜਾਣਕਾਰੀ ਅਨੁਸਾਰ ਮਕਸੂਦਾਂ ਖੇਤਰ ਵਿੱਚ ਵੇਰਕਾ ਦੇ ਨੇੜੇ ਸਥਿਤ ਇੱਕ ਮੈਡੀਕਲ ਸਟੋਰ ਦੇ ਬਾਹਰ ਦੇਰ ਰਾਤ ਇੱਕ ਨੌਜਵਾਨ ਪਹੁੰਚਿਆ ਤੇ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀ ਚਲਾਈ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। 

Back to top button