
ਕਾਂਗਰਸ ਨੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ ਲੱਗੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਨੀਤ ਕੌਰ ਨੂੰ ਲੈ ਕੇ ਹਾਈਕਮਾਨ ਵਿਚ ਸ਼ਿਕਾਇਤ ਕੀਤੀ ਸੀ ਕਿ ਉਹ ਭਾਜਪਾ ਗਤੀਵਿਧੀਆਂ ਨੂੰ ਲੈ ਕੇ ਮਦਦ ਕਰ ਰਹੇ ਹਨ। ਸ਼ਿਕਾਇਤ ਮਿਲਣ ਦੇ ਬਾਅਦ ਉਕਤ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਗਈ ਜਿਸ ਦੇ ਬਾਅਦ ਕਮੇਟੀ ਨੇ ਜਾਂਚ ਵਿਚ ਉਨ੍ਹਾਂ ਨੂੰ ਦੋਸ਼ੀ ਪਾਇਆ।
