
ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਦੇਰ ਰਾਤ ਆਪਸ ਵਿੱਚ ਲੜਾਈ ਹੋ ਗਈ, ਜਿਸ ਕਾਰਨ ਇੱਕ ਗੰਨਮੈਨ ਦਾ ਸਿਰ ਪਾੜ ਗਿਆ। ਜ਼ਖਮੀ ਹਾਲਤ ਵਿਚ ਗੰਨਮੈਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਲੜਾਈ ਦੌਰਾਨ ਗੁਰਦੀਪ ਸਿੰਘ ਜ਼ਖਮੀ ਹੋ ਗਿਆ, ਜੋ ਕਿ ਜ਼ੇਰੇ ਇਲਾਜ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲ ਹੈ।