Punjab

ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ; ਅੱਧੀ ਦਰਜਨ ਲੋਕ ਫੱਟੜ

Bus full of passengers overturns;

Bus full of passengers overturns;

ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਵਿੱਚ ਅਚਾਨਕ ਇੱਕ ਭਿਆਨਕ ਹਾਦਸੇ ਕਾਰਨ ਹਾਹਾਕਾਰ ਮੱਚ ਗਿਆ। ਦਰਅਸਲ, ਗੁਰਦਾਸਪੁਰ ਦੇ ਬੱਬਰੀ ਬਾਈਪਾਸ ’ਤੇ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਤੇਜ਼ ਰਫਤਾਰ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਡਿਵਾਈਡਰ ਦੇ ਕਾਰਨ ਟਕਰਾਉਣ ਤੋਂ ਬਾਅਦ ਕਾਰ ’ਤੇ ਪਲਟ ਗਈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਲੋਕ ਜ਼ਖ਼ਮੀ ਹੋ ਗਏ ਹਨ। ਗਨੀਮਤ ਇਹ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਚਾਲਕ ਨੂੰ ਕਾਰ ‘ਚੋਂ ਸੁਰੱਖਿਅਤ ਬਾਹਰ ਕੱਢਿਆ

ਕਾਰ ਚਾਲਕ ਨੂੰ ਕਾਰ ‘ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਦੂਜੇ ਪਾਸੇ ਬੱਬਰੀ ਬਾਈਪਾਸ ਪੁਲਸ ਨਾਕਾ ਹੋਣ ਦੇ ਕਾਰਨ ਪੁਲਸ ਕਰਮਚਾਰੀਆਂ ਵੱਲੋਂ ਲੋਕਾਂ ਦੀ ਸਹਾਇਤਾ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Back to top button