Jalandhar ‘ਚ ਹੋਈ ਫਾਇਰਿੰਗ ਮਾਮਲੇ ‘ਤੇ ACP ਅਤੇ SHO ਮੁਅੱਤਲ
ACP and SHO suspended in Jalandhar firing case, departmental inquiry ordered

ACP and SHO suspended in Jalandhar firing case, departmental inquiry ordered
ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਵਰਦਾਨ ਮੈਡੀਕਲ ਸੈਂਟਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ‘ਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਦੇ ਏਸੀਪੀ (ਮਾਡਲ ਟਾਊਨ) ਪਰਮਿੰਦਰ ਸਿੰਘ ਅਤੇ ਮਾਡਲ ਟਾਊਨ ਥਾਣੇ ਦੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕੀਤੀ।
ਉਨ੍ਹਾਂ ਦੱਸਿਆ ਕਿ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਤੋਂ ਇਲਾਵਾ ਦੋ-ਤਿੰਨ ਹੋਰ ਮਾਮਲਿਆਂ ‘ਚ ਵੀ ਕੰਮ ‘ਚ ਕੁਤਾਹੀ ਪਾਈ ਗਈ ਹੈ, ਜਿਸ ਕਾਰਨ ਏਸੀਪੀ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਫਿਲਹਾਲ ਵਿਭਾਗੀ ਜਾਂਚ ਜਾਰੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਤੈਅ ਹੋਵੇਗੀ।
ਜਾਣਕਾਰੀ ਅਨੁਸਾਰ ਵਰਦਾਨ ਮੈਡੀਕਲ ਸੈਂਟਰ ਦੇ ਡਾਕਟਰ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ। ਡਾਕਟਰ ਨੇ ਇਸ ਸਬੰਧੀ ਏਸੀਪੀ ਨੂੰ ਜਾਣੂ ਕਰਵਾਇਆ ਸੀ ਪਰ ਸਮੇਂ ਸਿਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸੇ ਕਾਰਨ ਬੀਤੀ ਰਾਤ ਬਦਮਾਸ਼ ਨੇ ਸੈਂਟਰ ਦੇ ਬਾਹਰ ਆ ਕੇ ਗੋਲੀਆਂ ਚਲਾਈਆਂ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਫੁਟੇਜ ਵਿੱਚ ਇੱਕ ਨੌਜਵਾਨ ਬਾਈਕ ‘ਤੇ ਆਉਂਦਾ ਦਿਖਾਈ ਦੇ ਰਿਹਾ ਹੈ ਅਤੇ ਹੈਲਮੇਟ ਪਹਿਨਿਆ ਹੋਇਆ ਹੈ। ਉਸਨੇ ਗੋਲੀਬਾਰੀ ਦੌਰਾਨ ਵੀ ਹੈਲਮੇਟ ਨਹੀਂ ਹਟਾਇਆ। ਅਪਰਾਧ ਕਰਨ ਤੋਂ ਬਾਅਦ ਆਰੋਪੀ ਆਪਣੀ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜ ਗਿਆ।











10 Comments