
ਜਲੰਧਰ / ਐਸ ਐਸ ਚਾਹਲ
ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ‘ਚ ਸਾਲਾਨਾ ਸ਼ਹੀਦੀ ਜੋੜ ਮੇਲਾ ਰਸੀਵਰ-ਕਮ-ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਦੀ ਵਿਸ਼ੇਸ਼ ਅਗਵਾਈ ਹੇਠ 16 ਤੋਂ 18 ਜੂਨ ਤਕ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।
ਗੁਰਦੁਆਰਾ ਮੈਨੇਜਰ ਬਲਜੀਤ ਸਿੰਘ ਤੇ ਮੈਨੇਜਰ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਇਹ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੈਨੇਜਮੈਂਟ ਤੇ ਸੇਵਾਦਾਰਾਂ ਨੇ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ ਜੋੜ ਮੇਲੇ ਸਬੰਧੀ 16 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 17 ਜੂਨ ਨੂੰ ਦੁਪਹਿਰ 3.30 ਤੋਂ ਰਾਤ 10.30 ਵਜੇ ਤਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਦੌਰਾਨ ਪ੍ਰਸਿੱਧ ਰਾਗੀ ਜਥੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਅਨੁਸਾਰ 18 ਜੂਨ ਦਿਨ ਐਤਵਾਰ ਨੂੰ ਮਹਾਨ ਢਾਡੀ ਦਰਬਾਰ ਕਰਵਾਇਆ ਜਾਵੇਗਾ।