
Laljit Singh Bhullar arrested from Mandi Gobindgarh
ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਮੋੜ ਆਉਂਦਾ ਹੋਇਆ ਸਾਹਮਣੇ ਆਇਆ ਹੈ ਜਿੱਥੇ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਕੀਤੀ ਗਈ ਹੈ। ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਪੁਲਿਸ ਅੰਮ੍ਰਿਤਸਰ ਲੈ ਗਈ ਹੈ।
ਖੁਦਕੁਸ਼ੀ ਮਾਮਲੇ ਵਿੱਚ FIR ਦਰਜ
21 ਮਾਰਚ ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 108, 351(3) ਅਤੇ 3(5) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਮੁੱਖ ਮੁਲਜ਼ਮ ਵਜੋਂ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।









