
ED attaches assets worth Rs 55.57 crore of Minister Arora
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਕੰਪਨੀ, ਮੈਸਰਸ ਹੈਂਪਟਨ ਸਕਾਈ ਰਿਐਲਟੀ ਲਿਮਟਿਡ (MSRL) (ਪਹਿਲਾਂ ਮੈਸਰਜ਼ ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ ਵਜੋਂ ਜਾਣੀ ਜਾਂਦੀ ਸੀ) ਅਤੇ ਇਸਦੇ ਸਹਿਯੋਗੀਆਂ ‘ਤੇ ਆਪਣੀ ਪਕੜ ਮਜ਼ਬੂਤ ਕਰਦੇ ਹੋਏ 55.57 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ।










