PunjabReligious

SGPC ਵਲੋਂ ਨਵਾਂ ਫੁਰਮਾਨ, ਹੁਣ ਗੁਰਦੁਆਰਿਆਂ ‘ਚ ਨਹੀਂ ਝੂਲੇਗਾ ਕੇਸਰੀ ਨਿਸ਼ਾਨ ਸਾਹਿਬ !

SGPC issued a new order, Kesari Nishan Sahib will not be waved in Gurdwaras

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟ ਵੱਲੋਂ ਆਖਿਆ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ, ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।

 

ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।

ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੱਡੇ ਗੁਰਦੁਆਰਿਆਂ ‘ਚ ਬਸੰਤੀ ਨਿਸ਼ਾਨ ਸਾਹਿਬ ਲਗਾਉਣ ਦਾ ਕਾਰਜ਼ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਦਿੱਲੀ ਕਮੇਟੀ ਤੇ ਸਿੰਘ ਸਭਾ ਗੁਰਦੁਆਰਿਆਂ ਨੂੰ ਵੀ ਤੁਰੰਤ ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦਾ ਕਾਰਜ਼ ਅਰੰਭ ਕਰਨਾ ਚਾਹੀਦਾ ਹੈ। 

Back to top button