
ਮਣੀ ਅਕਾਲੀ ਦਲ ਦੇ ਵੱਲੋਂ ਪਾਰਟੀ ਵਿੱਚੋਂ ਮੁਅੱਤਕ ਕੀਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਪਹਿਲੀ ਪ੍ਰਤੀਕਿਿਰਆ ਸਾਹਮਣੇ ਆਈ ਹੈ।ਪਾਰਟੀ ਤੋਂ ਕੱਢੇ ਜਾਣ ‘ਤੇ ਬੀਬੀ ਜਗੀਰ ਕੌਰ ਦਾ ਵੱਡਾ ਹਮਲਾ ਬੋਲਿਆ ਹੈ ਅਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਵੈਸੇ ਹੀ ਕੱਢਿਆ ਹੋਵੇ ਉਹ ਮੈਨੂੰ ਕਿੱਥੋਂ ਕੱਢਣਗੇ।
ਤੁਹਾਨੂੰ ਦਸ ਦਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸੱਦਿਆ ਸੀ ਪਰ ਬੀਬੀ ਜਗੀਰ ਕੌਰ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਅਨੁਸ਼ਾਸਨਹੀਣਤਾ ਨੂੰ ਦੇਖਦਿਆਂ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ।