politicalPolitics

PM ਮੋਦੀ ਵਲੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂਮ ‘ਤੇ ਰੱਖਣ ਦਾ ਭਾਜਪਾ ਨੇਤਾ ਵਲੋਂ ਭਰਵਾਂ ਸਵਾਗਤ

 ਪ੍ਰਧਾਨ ਮੰਤਰੀ ਨੇ ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਕੀਤੀ- ਭਾਜਪਾ ਨੇਤਾ ਭੱਟੀ

ਗੁਰਦਾਸਪੁਰ / ਬਿਓਰੋ ਰਿਪੋਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕੀਤਾ ਹੈ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਦੇ ਇਸ ਫੈਸਲਾ ਦਾ ਭਾਜਪਾ ਨੇਤਾ ਅਮਨਦੀਪ ਭੱਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਦੇ ਲੋਕਾਂ ਵਲੋਂ ਤਰਫੋਂ ਪ੍ਰਧਾਨ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀਕੀਤੀ ਹੈ

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਅਕਸਰ ਵਿਵਾਦ ਹੁੰਦਾ ਰਿਹਾ ਹੈ। ਹਾਲਾਂਕਿ ਕੇਂਦਰ ਸਰਕਾਰ ਇਸ ਏਅਰਪੋਰਟ ਦਾ ਨਾਂ ਚੰਡੀਗੜ੍ਹ ਏਅਰਪੋਰਟ ਰੱਖ ਰਹੀ ਹੈ। ਇਸ ਦੇ ਨਾਲ ਹੀ ਕੇਂਦਰ ਦੇ ਇਸ ਨਾਂ ਦੇ ਉਲਟ ਪੰਜਾਬ ਸਰਕਾਰ ਇਸ ਹਵਾਈ ਅੱਡੇ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਦੱਸ ਰਹੀ ਹੈ।

Back to top button