Punjabpolitical

IB ਨੇ ਕੀਤਾ ਅਲਰਟ: ਪੰਜਾਬ ਦੇ ਕਈ ਵੱਡੇ ਨੇਤਾਵਾਂ ਦੀ ਜਾਨ ਨੂੰ ਖਤਰਾ!

ਕੇਂਦਰੀ ਖੁਫੀਆ ਏਜੰਸੀ ਨੇ ਪੰਜਾਬ ਸਰਕਾਰ ਨੂੰ ਚੌਕਸ ਕੀਤਾ ਹੈ ਕਿ ਸੂਬੇ ਦੇ ਕਈ ਵੱਡੇ ਨੇਤਾਵਾਂ ਦੀ ਜਾਨ ਨੂੰ ਖਤਰਾ ਹੈ। ਕੇਂਦਰੀ ਖੁਫੀਆ ਏਜੰਸੀ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਜਾਣਕਾਰੀ ਭੇਜੀ ਹੈ। ਸੂਤਰਾਂ ਅਨੁਸਾਰ  ਇੰਟੈਲੀਜੈਂਸ ਬਿਊਰੋ ਨੇ ਪੰਜਾਬ ਦੇ ਡੀਜੀਪੀ ਨੂੰ ਚੌਕਸ ਰਹਿਣ ਅਤੇ ਕੁਝ ਆਗੂਆਂ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਸੂਚਨਾ ਭੇਜੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੂਫੀਆਂ ਏਜੰਸੀ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਨਾਂ ਹੈ। ਇਨ੍ਹਾਂ ਤੋਂ ਇਲਾਵਾ ਚਾਰ ਹੋਰ ਨਾਂ ਸ਼ਾਮਿਲ ਹਨ।

Related Articles

Leave a Reply

Your email address will not be published.

Back to top button