India
ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਮੌਜ਼ੂਦਾ MP ਰਵਨੀਤ ਬਿੱਟੂ ਭਾਜਪਾ ‘ਚ ਹੋਏ ਸ਼ਾਮਲ
ਵੱਡੀ ਖਬਰ , ਕਾਂਗਰਸ ਦੇ ਮੌਜ਼ੂਦਾ MP ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਉਹ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ।