EducationJalandhar

ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਦਾ ਜੇਈਈ ਐਡਵਾਂਸਡ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ

Innocent Hearts Student Shines in JEE Advanced 2026

Innocent Hearts Student Shines in JEE Advanced 2026

ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਦਾ ਜੇਈਈ ਐਡਵਾਂਸਡ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ

ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀ ਨੇ ਰਾਸ਼ਟਰੀ ਪਰੀਖਿਆ ਏਜੰਸੀ (NTA) ਵੱਲੋਂ ਆਯੋਜਿਤ JEE ਐਡਵਾਂਸਡ-2026 ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਤਾਨਿਸ਼ ਸ਼ਰਮਾ ਨੇ ਆਲ ਇੰਡੀਆ ਰੈਂਕ 4146 ਦਾ ਪ੍ਰਭਾਵਸ਼ਾਲੀ ਸਕੋਰ ਪ੍ਰਾਪਤ ਕੀਤਾ।

ਇਸ ਮੌਕੇ ‘ਤੇ ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੌਰੀ ਨੇ ਵਿਦਿਆਰਥੀ, ਉਸਦੇ ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਵਿਲੱਖਣ ਸਫਲਤਾ ਲਈ ਵਧਾਈ ਦਿੱਤੀ। ਪ੍ਰਿੰਸੀਪਲ ਸ੍ਰੀ ਰਾਜੀਵ ਪਾਲੀਵਾਲ ਨੇ ਤਾਨਿਸ਼ ਸ਼ਰਮਾ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸਰਾਹਨਾ ਕਰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Back to top button