IndiaPunjab

ਵੱਡਾ ਐਲਾਨ; ਕਿਸਾਨਾਂ ਨੂੰ ਮਿਲੇਗਾ 5 ਲੱਖ ਰੁਪਏ ਤੱਕ ਵਿਆਜ ਮੁਕਤ ਕਰਜ਼ਾ!

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਪਹਿਲਾਂ ਨਾਲੋਂ ਆਰਥਿਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰ ਨੇ ਲਗਭਗ ਚਾਰ ਸਾਲ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Farmers Interest free loan) ਸ਼ੁਰੂ ਕੀਤੀ ਸੀ। ਇਹ ਕੇਂਦਰ ਸਰਕਾਰ ਦੀ ਸਭ ਤੋਂ ਵਧੀਆ ਯੋਜਨਾ ਰਹੀ। ਇਸ ਤੋਂ ਇਲਾਵਾ ਕੇਂਦਰ ਅਤੇ ਸੂੂਬਿਆਂ ਵੱਲੋਂ ਕਿਸਾਨਾਂ ਲਈ ਹਰ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਕੇਂਦਰ ਤੋਂ ਲੈ ਕੇ ਸੂਬਾ ਸਰਕਾਰਾਂ ਕਿਸਾਨਾਂ ਦੀ ਆਰਥਿਕ ਮਦਦ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਉਂਦੀਆਂ ਹਨ। ਇਸ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਸਾਨਾਂ ਦੇ ਸਸ਼ਕਤੀਕਰਨ ਲਈ ਬਜਟ (Farmers Interest free loan) ਵਿੱਚ ਵੱਡਾ ਐਲਾਨ ਕੀਤਾ ਹੈ।

 

ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਦਾ ਬਜਟ ਪੇਸ਼ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਖੁ਼ਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਵਿਆਜ ਰਹਿਤ (Farmers Interest free loan) ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਇਹ ਵਾਧਾ ਅਗਲੇ ਵਿੱਤੀ ਸਾਲ ਯਾਨੀ 1 ਅਪ੍ਰੈਲ ਤੋਂ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਾਲ 30 ਲੱਖ ਤੋਂ ਵੱਧ ਕਿਸਾਨਾਂ ਨੂੰ 25,000 ਕਰੋੜ ਰੁਪਏ (Farmers Interest free loan) ਦਾ ਲੋਨ ਦਿੱਤਾ ਜਾਵੇਗਾ। ਇੰਨਾ ਹੀ ਨਹੀਂ, ਸਰਕਾਰ ਭੂ ਸ਼੍ਰੀ ਯੋਜਨਾ ਦੇ ਤਹਿਤ ਆਉਣ ਵਾਲੇ ਵਿੱਤੀ ਸਾਲ ‘ਚ ਕਿਸਾਨਾਂ ਨੂੰ 10,000 ਰੁਪਏ ਦੀ ਵਾਧੂ ਸਬਸਿਡੀ ਦੇਵੇਗੀ।

Related Articles

Leave a Reply

Your email address will not be published.

Back to top button