Punjab

ਹੋਲੀ ਮੌਕੇ ਦਰਦਨਾਕ ਹਾਦਸਾ, ਨਾਕੇ ‘ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 2 ਪੁਲਿਸ ਮੁਲਾਜ਼ਮਾਂ ਸਣੇ 3 ਮੌਤਾਂ

Tragic accident on Holi, car hits policemen at checkpoint, 3 dead

 ਜ਼ੀਰਕਪੁਰ ਸਰਹੱਦ ‘ਤੇ ਸ਼ੁੱਕਰਵਾਰ ਸਵੇਰੇ ਹੋਲੀ ਲਈ ਲਗਾਈ ਗਈ ਇੱਕ ਚੈੱਕਪੋਸਟ ‘ਤੇ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਤੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਤਿੰਨੋਂ ਲੋਕ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਵਿੱਚ ਫਸ ਗਏ ਤੇ ਉਨ੍ਹਾਂ ਦੇ ਸਰੀਰ ਦੇ ਟੁਕੜੇ ਹੋ ਗਏ।

ਮ੍ਰਿਤਕਾਂ ਵਿੱਚ ਕਾਂਸਟੇਬਲ ਸੁਖਦਰਸ਼ਨ, ਹੋਮ ਗਾਰਡ ਵਾਲੰਟੀਅਰ ਰਾਜੇਸ਼ ਤੇ ਇੱਕ ਵਿਅਕਤੀ ਸ਼ਾਮਲ ਹੈ। ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਖੁਦ ਮੌਕੇ ‘ਤੇ ਪਹੁੰਚੀ ਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

Back to top button