canada, usa ukPunjab

ਕੈਨੇਡਾ ਪੁਲਿਸ ਵਲੋਂ 3 ਪੰਜਾਬੀ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ, ਮਹਿਲਾ ਨੇ ਲਗਾਏ ਸਰੀਰਕ ਸ਼ੋਸ਼ਣ ਦੇ ਦੋਸ਼

ਕੈਨੇਡਾ / ਅਮਨ ਨਾਗਰਾ

ਕੈਨੇਡਾ ਵਿੱਚ ਟੋਰਾਂਟੋ ਪੁਲਿਸ ਨੇ ਤਿੰਨ ਪੰਜਾਬੀ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਨੇ, ਜਿਨ੍ਹਾਂ ‘ਤੇ ਇੱਕ ਮਹਿਲਾ ਦਾ ਕਥਿਤ ਤੌਰ ‘ਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਨੇ।

ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮਹਿਲਾ ਦੀ ਸ਼ਿਕਾਇਤ ‘ਤੇ ਤਿੰਨ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਨੇ।

ਟੋਰਾਂਟੋ ਪੁਲਿਸ ਨੇ ਦੱਸਿਆ ਕਿ 31 ਸਾਲ ਦੀ ਇੱਕ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਸ ਨੇ ਦੱਸਿਆ ਕਿ 27 ਅਗਸਤ ਨੂੰ ਉਹ ਬਾਥਰਸਟ ਸਟ੍ਰੀਟ ਅਤੇ ਬਲੂਰ ਸਟਰੀਟ ਵੈਸਟ ਦੇ ਨੇੜੇ ਇੱਕ ਅਦਾਰੇ ਵਿੱਚ ਗਈ ਸੀ, ਜਿੱਥੇ ਉਸ ਨੂੰ ਤਿੰਨ ਨੌਜਵਾਨ ਮਿਲੇ, ਜਿਨ੍ਹਾਂ ਨੂੰ ਉਹ ਪਹਿਲਾਂ ਕਦੇ ਨਹੀਂ ਮਿਲੀ ਸੀ। ਔਰਤ ਦਾ ਦੋਸ਼ ਹੈ ਕਿ ਅਦਾਰੇ ਤੋਂ ਬਾਹਰ ਜਾ ਕੇ ਇਨ੍ਹਾਂ ਨੇ ਕਥਿਤ ਤੌਰ ‘ਤੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ।

Back to top button