
ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ।
ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਡੀ.ਟੀ.ਪੀ.) ਸੁਮਨ ਗੁਪਤਾ, ਡੀ.ਟੀ.ਪੀ. ਰਿਤਿਕਾ ਅਰੋੜਾ ਅਤੇ ਡੀ.ਟੀ.ਪੀ. ਹਰਪ੍ਰੀਤ ਸਿੰਘ, ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਗਗਨ ਚੋਪੜਾ, ਏ.ਟੀ.ਪੀ. ਅਮਰਿੰਦਰਜੀਤ ਸਿੰਘ, ਪਲੈਨਿੰਗ ਅਫ਼ਸਰ ਪਰਮਜੀਤ ਸਿੰਘ, ਪਲੈਨਿੰਗ ਅਫ਼ਸਰ ਭੁਪਿੰਦਰ ਕੌਰ, ਏ.ਡੀ.ਓ. ਕੁਲਦੀਪ ਸਿੰਘ, ਨਿੱਜੀ ਸਕੱਤਰ ਸਤੀਸ਼ ਕੁਮਾਰ, ਸੀਨੀਅਰ ਸਹਾਇਕ ਵੰਦਨਾ ਸ਼ਰਮਾ, ਕਲਰਕ ਕਵੀ ਪ੍ਰਕਾਸ਼ ਅਮੋਲੀ, ਸਟੈਨੋ ਗੁਰਪ੍ਰੀਤ ਕੌਰ ਸ਼ਾਮਲ ਹਨ।