
ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪਿੰਡ ਦਰਿਆ ਮਨਸੂਰ ਵਿਖੇ ਕਲੀਅਰੈਂਸ ਅਤੇ ਮੁੜ ਵਸੇਬਾ ਵਿਭਾਗ, ਪੰਜਾਬ ਸਰਕਾਰ ਦੀ ਕੁਝ ਨਿੱਜੀ ਜ਼ਮੀਨਾਂ ‘ਤੇ ਕਬਜ਼ਾ ਕਰਨ ਸਬੰਧੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦਾ ਹਵਾਲਾ ਦੇ ਕੇ ਉਸ ਜ਼ਮੀਨ ਦੀ ਗਿਰਦਾਵਰੀ ਬਦਲਣ ਦੇ ਦੋਸ਼ਾਂ ਤਹਿਤ ਮਾਲ ਵਿਭਾਗ ਦੇ ਤਿੰਨ ਪਟਵਾਰੀਆਂ ਅਤੇ 9 ਨਿੱਜੀ ਵਿਅਕਤੀਆਂ ਸਮੇਤ ਕੁੱਲ 12 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਨ੍ਹਾਂ ਮੁਲਜ਼ਮਾਂ ਵਿੱਚੋਂ ਵਿਜੀਲੈਂਸ ਨੇ ਤਿੰਨ ਪ੍ਰਾਈਵੇਟ ਵਿਅਕਤੀਆਂ ਬ੍ਰਿਜਨੇਵ ਸਿੰਘ, ਸੁਖਜੀਤ ਸਿੰਘ, ਸੁਖਦੇਵ ਸਿੰਘ, ਮਾਲ ਵਿਭਾਗ ਦੇ ਸੇਵਾਮੁਕਤ ਪਟਵਾਰੀ ਦਲਬੀਰ ਸਿੰਘ ਅਤੇ ਲਖਬੀਰ ਸਿੰਘ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ।