India
ਅਦਾਲਤ ਵਲੋਂ ਕਾਂਗਰਸ ਪ੍ਰਧਾਨ ਦੇ ਕੌਮੀ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ
Court issues bailable warrant against Congress president Mallikarjun Kharge

Court issues bailable warrant against Congress president Mallikarjun Kharge
ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਆਦੇਸ਼ ਦਿੱਤਾ ਗਿਆ ਹੈ।
ਇਹ ਮਾਮਲਾ ਸਾਲ 2023 ਦਾ ਹੈ। ਸੰਗਰੂਰ ਵਾਸੀ ਹਿਤੇਸ਼ ਭਾਰਦਵਾਜ (ਬਜਰੰਗ ਦਲ) ਦੀ ਸ਼ਿਕਾਇਤ ‘ਤੇ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ। ਸ਼ਿਕਾਇਤ ਦਾ ਸਬੰਧ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮੱਲਿਕਾਰਜੁਨ ਖੜਗੇ ਵੱਲੋਂ ਦਿੱਤੇ ਗਏ ਇੱਕ ਬਿਆਨ ਨਾਲ ਹੈ। ਹਿਤੇਸ਼ ਭਾਰਦਵਾਜ ਨੇ ਮਾਣਹਾਣੀ ਦਾ ਮਾਮਲਾ ਦਰਜ ਕਰਵਾਇਆ ਸੀ।











