Punjab

ਅਮਿਤ ਸ਼ਾਹ ਦੇ ਮਾਨਸਾ ਆਉਣ ਤੋਂ ਪਹਿਲਾਂ ‘ਤੋਂ ਦਿਲ ਕੰਬਾਓ ਖ਼ਬਰ! DC ਦੇ ਗਨਮੈਨ ਨੇ ਪਤਨੀ ਤੇ ਪੁੱਤਾਂ ਨੂੰ ਮਾਰੀਆਂ ਗੋਲੀਆਂ, ਫਿਰ ਖੁਦ ਮਾਰੀ ਗੋਲੀ

DC's gunman shot his wife and sons, then shot himself.

DC’s gunman shot his wife and sons, then shot himself.

ਮਾਨਸਾ ਵਿੱਚ ਮੰਗਲਵਾਰ ਸਵੇਰੇ 7 ਵਜੇ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਗੋਲੀ ਮਾਰ ਦਿੱਤੀ। ਫਿਰ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਮਾਨਸਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਪੁਲਿਸ ਮੁਲਾਜ਼ਮ ਅਤੇ ਉਸਦੇ ਇੱਕ ਪੁੱਤਰ ਦੀ ਮੌਤ ਹੋ ਗਈ।

 

ਪਤਨੀ ਅਤੇ ਇੱਕ ਹੋਰ ਪੁੱਤਰ ਨੂੰ ਗੰਭੀਰ ਹਾਲਤ ਵਿੱਚ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਅਤੇ ਉਸਦੇ ਪੁੱਤਰ ਜੋਤ ਵਜੋਂ ਹੋਈ ਹੈ। ਉਸਦੀ ਪਤਨੀ ਹਰਪ੍ਰੀਤ ਕੌਰ ਅਤੇ ਇੱਕ ਹੋਰ ਪੁੱਤਰ ਦਿਲਸ਼ਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਗੰਨਮੈਨ ਵਜੋਂ ਤਾਇਨਾਤ ਸੀ। ਉਹ ਪਿਛਲੇ ਦੋ ਦਿਨਾਂ ਤੋਂ ਛੁੱਟੀ ‘ਤੇ ਸੀ।

Back to top button