PunjabPolitics

ਸਿਮਰਨਜੀਤ ਸਿੰਘ ਮਾਨ ਨੇ ਫਿਰ ਚੋਣ ਲੜਨ ਦਾ ਕੀਤਾ ਵੱਡਾ ਐਲਾਨ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ ਹੈ। ਸਿਮਰਨਜੀਤ ਮਾਨ ਨੇ ਹੁਣ ਸ੍ਰੀਨਗਰ ਤੋਂ ਲੋਕ ਸਭਾ ਚੋਣ ਲੜਨ ਦੀ ਗੱਲ ਕਹਿ ਹੈ। ਕਸ਼ਮੀਰ ‘ਚ ਐਂਟਰੀ ਨਾ ਮਿਲਣ ਕਾਰਨ ਸਿਮਰਨਜੀਤ ਮਾਨ ਨੇ ਸ੍ਰੀਨਗਰ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਜੰਮੂ-ਕਸ਼ਮੀਰ ਪ੍ਰਸ਼ਾਸਨ ਉਨ੍ਹਾਂ ਨੂੰ ਇਸੇ ਤਰ੍ਹਾਂ ਪ੍ਰੇਸ਼ਾਨ ਕਰਦਾ ਰਿਹਾ ਤਾਂ ਉਹ ਸ੍ਰੀਨਗਰ ਤੋਂ ਚੋਣ ਲੜਨਗੇ।

ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਹਿੱਸਾ ਹੈ ਅਤੇ ਸੰਸਦ ਮੈਂਬਰ ਨੂੰ ਉੱਥੇ ਜਾਣ ਤੋਂ ਨਹੀਂ ਰੋਕਿਆ ਜਾ ਸਕਦਾ।

ਹਾਲ ਹੀ ‘ਚ ਉਨ੍ਹਾਂ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਧਰਨਾ ਵੀ ਦਿੱਤਾ। ਦੂਜੇ ਪਾਸੇ ਅੱਜ ਇੱਕ ਵਾਰ ਫਿਰ ਉਨ੍ਹਾਂ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਸਿਮਰਨਜੀਤ ਮਾਨ ਨੇ ਵੱਡਾ ਐਲਾਨ ਕੀਤਾ ਹੈ

Back to top button