
ਕੌਣ ਹੈ ਨਿਖਿਲ ਗੁਪਤਾ? ਜਿਸ ‘ਤੇ ਖਾਲਿਸਤਾਨੀ ਨੇਤਾ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਹੈ ਦੋਸ਼
ਅਮਰੀਕਾ ਦੇ ਨਿਆਂ ਵਿਭਾਗ ਨੇ ਬੁੱਧਵਾਰ ਨੂੰ ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜਿਸ਼ ਰਚਣ ਦੇ ਦੋਸ਼ ਵਿੱਚ ਇੱਕ ਭਾਰਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਅਮਰੀਕਾ ਦੇ ਨਿਆਂ ਵਿਭਾਗ ਨੇ ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ, ਉਹ ਹੈ ਨਿਖਿਲ ਗੁਪਤਾ ਉਰਫ਼ ਨਿੱਕ।
ਨਿਆਂ ਵਿਭਾਗ ਨੇ ਉਸ ਵਿਅਕਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ ਜਿਸ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ, ਪਰ ਅਮਰੀਕੀ ਮੀਡੀਆ ਨੇ ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਖਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਗਈ ਸੀ।
ਕੌਣ ਹੈ ਨਿਖਿਲ ਗੁਪਤਾ?
ਅਮਰੀਕੀ ਨਿਆਂ ਵਿਭਾਗ ਦੀ ਪ੍ਰੈਸ ਰਿਲੀਜ਼ ਅਨੁਸਾਰ 52 ਸਾਲਾ ਨਿਖਿਲ ਗੁਪਤਾ ਭਾਰਤੀ ਨਾਗਰਿਕ ਹੈ ਜਿਸ ਨੂੰ ਚੈੱਕ ਗਣਰਾਜ ਦੀ ਸਰਕਾਰ ਨੇ 30 ਜੂਨ ਨੂੰ ਗ੍ਰਿਫਤਾਰ ਕੀਤਾ ਸੀ।ਇਸ ਤੋਂ ਬਾਅਦ ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ।