WorldPunjab

ਅਣਪਛਾਤੇ ਵਿਅਕਤੀਆਂ ਨੇ ਸਿੱਖ ਨੌਜਵਾਨ ਦਾ ਗੋਲ਼ੀਆਂ ਮਾਰਕੇ ਕੀਤਾ ਕਤਲ

ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਵਧ ਰਹੀਆਂ ਹਨ। ਪੇਸ਼ਾਵਰ ‘ਚ ਹੀ ਦੋ ਦਿਨਾਂ ‘ਚ ਸਿੱਖਾਂ ‘ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਿੱਖ ਦੀ ਜਾਨ ਚਲੀ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

ਮ੍ਰਿਤਕ ਦੀ ਪਛਾਣ ਪੇਸ਼ਾਵਰ ਵਾਸੀ ਮਨਮੋਹਨ ਸਿੰਘ (34) ਵਜੋਂ ਹੋਈ ਹੈ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਯਾਕੂਤ ਇਲਾਕੇ ‘ਚ ਵਾਪਰੀ। ਜਿੱਥੇ ਬਾਈਕ ‘ਤੇ ਆਏ ਅਣਪਛਾਤੇ ਵਿਅਕਤੀਆਂ ਨੇ ਮਨਮੋਹਨ ਸਿੰਘ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ।

Back to top button